KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਨਾਲ ਸਿਆਸੀ ਪਾਰਾ ਹਾਈ

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਨਾਲ ਸਿਆਸੀ ਪਾਰਾ ਹਾਈ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਬੁੱਧਵਾਰ 4 ਦਸੰਬਰ ਨੂੰ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਚ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਗਿਆ। ਹਾਲਾਂਕਿ, ਉਹ ਇਸ ਹਮਲੇ ‘ਚ ਵਾਲ-ਵਾਲ ਬਚ ਗਏ। ਇਸ ਹਮਲੇ ਤੋਂ ਬਾਅਦ ਜਿੱਥੇ ਸ੍ਰੋਮਣੀ ਅਕਾਲੀ ਵੱਲੋਂ ਪੰਜਾਬ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ ਉੱਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਬਿਆਨਾਂ ਦਾ ਹੜ ਜਿਹਾ ਆ ਚੁੱਕਾ ਹੈ। ਇਸ ਹਮਲੇ ਨੇ ਸਮਾਜ ਅਤੇ ਸਿਆਸੀ ਫਿਜ਼ਾਵਾਂ ਵਿਚ ਕਈ ਤਰਾਂ ਦੀ ਬਹਿਸ ਨੂੰ ਜਨਮ ਦੇ ਦਿੱਤਾ ਹੈ। ਆਓ ਜਾਣਦੇ ਹਾਂ ਕਿਹੜੇ ਸਿਆਸੀ ਪਾਰਟੀ ਨਾਲ ਸਬੰਧਤ ਕਿਹੜੇ ਆਗੂ ਨੇ ਆਪਣੇ ਬਿਆਨ ਵਿਚ ਕੀ ਕਿਹਾ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਉਹ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖ ਕੇ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਅਕਾਲੀ ਦਲ ਨਿਖ਼ੇਧੀ ਕਰਦਾ ਹੈ। ਇਹ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਿਹੜੇ ਦੌਰ ‘ਚ ਧੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤੀ ਨਾਲ ਸੇਵਾ ਕਰ ਰਹੇ ਗੁਰਸਿੱਖ ‘ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਬੇੱਹਦ ਮੰਦਭਾਗਾ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਇਸ ਦੌਰਾਨ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਵਾਹਿਗੁਰੂ ਦਾ ਅਸਥਾਨ ਹੈ। ਉਹ ਸਾਡੀ ਰੱਖਿਆ ਕਰਦੇ ਹਨ। ਸੇਵਾ ਜਾਰੀ ਰਹੇਗੀ। ਸਾਨੂੰ ਸਰਵ ਸ਼ਕਤੀਮਾਨ ਵਿੱਚ ਪੂਰਾ ਵਿਸ਼ਵਾਸ ਹੈ।

ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਮਾਜਵਾਦੀ ਪਾਰਟੀ ਦੇ ਨੇਤਾ ਰਾਮ ਗੋਪਾਲ ਯਾਦਵ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਬਾਦਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਮੁੱਖ ਮੰਤਰੀ ਮਾਨ ਦਾ ਬਿਆਨ ਆਇਆ ਸਾਹਮਣੇ


“ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕੀ ਹੈ । ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ। ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ”।

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਮਲੇ ਦੀ ਨਿਖੇਧੀ

ਮੁ੍ਖ ਮੰਤਰੀ ਪੰਜਾਬ
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਰਾਹਤ ਮਹਿਸੂਸ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੁਕ ਗਈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਾਈਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ”।

“ਸਰਕਾਰ ਦੀ 100 ਫੀਸਦੀ ਅਸਫਲਤਾ”

ਇਸ ਘਟਨਾ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਮੇਰੇ ਹਿਸਾਬ ਨਾਲ ਇਹ ਬਹੁਤ ਗਲਤ ਹੈ। ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਸੀ। ਸੁਖਬੀਰ ਸਿੰਘ ‘ਤੇ ਗੋਲੀਬਾਰੀ ਸਰਕਾਰ ਦੀ 100 ਫੀਸਦੀ ਨਾਕਾਮੀ ਹੈ। ਇਸ ਘਟਨਾ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਬਣ ਚੁੱਕੀ ਹੈ। ਗੋਲੀ ਚਲਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੈਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਇੰਨਾ ਹੀ ਨਹੀਂ ਇਸ ਘਟਨਾ ਲਈ ਏਸੀਪੀ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਹ ਘਟਨਾ ਕਿਵੇਂ ਵਾਪਰੀ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ”।

ਜਿੰਮੇਵਾਰ ਨੂੰ ਜਲਦ ਹੋਵੇ ਸਜ਼ਾ”


ਉਧਰ ਇਸ ਮਾਮਲੇ ‘ਚ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਆਪਣਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਰੱਬ ਦਾ ਬਹੁਤ ਸ਼ੁਕਰ ਹੈ ਕਿ ਸੁਖਬੀਰ ਬਾਦਲ ਬਚ ਗਏ ਹਨ। ਜੋ ਵੀ ਇਸ ਮਾਮਲੇ ‘ਚ ਜੋ ਵੀ ਜ਼ਿੰਮੇਵਾਰ ਹੈ ਉਸ ਨੂੰ ਜਲਦੀ ਤੋਂ ਜਲਦੀ ਸਜ਼ਾ ਹੋਣੀ ਚਾਹੀਦੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਸਮਝਿਆ ਜਾਵੇ”


ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ‘ਆਪ’ ਸਰਕਾਰ ਉੱਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਇਸ ਹਮਲੇ ਨੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹੋਣਗੀਆਂ।

Also Read:-

Leave a Reply