ਜਲੰਧਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਨਗਰ ਨਿਗਮ ਚੋਣਾਂ ਵਿੱਚ ਬਹੁਮਤ ਨਾ ਮਿਲਣ ਤੋਂ ਬਾਅਦ ਕਾਂਗਰਸ ਦੇ ਦੋ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ।
ਇਸ ਤੋਂ ਨਾਰਾਜ਼ ਕਾਂਗਰਸੀਆਂ ਨੇ ਅੱਜ ਪ੍ਰਵੀਨ ਵਾਸਨ ਦੇ ਘਰ ਦੇ ਬਾਹਰ ਮੈਟ ਵਿਛਾ ਕੇ ਵਿਜੇ ਨਗਰ ‘ਚ ਧਰਨਾ ਦਿੱਤਾ।
ਪੁਲਿਸ ਨਾਲ ਕੁੱਝ ਝੜਪ ਤੋਂ ਬਾਅਦ ਘਰ ਤੋਂ ਥੋੜ੍ਹੀ ਦੂਰ ਧਰਨਾ ਲਾਇਆ ਗਿਆ।
ਪਰ ਇਸ ਦੌਰਾਨ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਏ.ਸੀ.ਪੀ ਕੇਂਦਰੀ ਨਿਰਮਲ ਸਿੰਘ ਵਿਚਕਾਰ ਗਰਮਾ-ਗਰਮ ਬਹਿਸ ਹੋ ਗਈ।
ਘਰ ਤੋਂ 100 ਮੀਟਰ ਦੀ ਦੂਰੀ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ
ਦੱਸ ਦੇਈਏ ਕਿ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਸੀ ਕਿ ਉਹ ਪਾਰਟੀ ਛੱਡ ਚੁੱਕੇ ਕੌਂਸਲਰਾਂ ਨਾਲ ਗੱਲ ਕਰਕੇ ਉਨ੍ਹਾਂ ਦਾ ਅਸਤੀਫਾ ਮੰਗਣਗੇ।
ਅੱਜ ਉਕਤ ਗੱਲਬਾਤ ਲਈ ਕਾਂਗਰਸੀ ਆਗੂ ਤੇ ਕੌਂਸਲਰ ਦੁਪਹਿਰ 1 ਵਜੇ ਦੇ ਕਰੀਬ ਪ੍ਰਵੀਨ ਵਿਪਨ ਦੇ ਘਰ ਪੁੱਜੇ ਸਨ।
ਜਿਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਪ੍ਰਵੀਨ ਦੇ ਘਰ ਦੇ ਬਾਹਰ ਧਰਨਾ ਦਿੱਤਾ।
ਸਾਰੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸੈਂਟਰਲ ਨਿਰਮਲ ਸਿੰਘ, ਥਾਣਾ ਡਵੀਜ਼ਨ ਨੰਬਰ 4 ਦੇ ਐਸਐਚਓ ਸੁਖਦੇਵ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ।
ਜਿਸ ਤੋਂ ਬਾਅਦ ਉਕਤ ਧਰਨਾ ਪ੍ਰਵੀਨ ਦੇ ਘਰ ਤੋਂ 100 ਮੀਟਰ ਦੂਰ ਲਿਜਾਇਆ ਗਿਆ।