ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।
ਮੀਟਿੰਗ ਵਿੱਚ ਟੀਚਿੰਗ, ਟਰਾਂਸਪੋਰਟ, ਬਿਜਲੀ ਕਾਮਿਆਂ, ਆਸ਼ਾ ਵਰਕਰਾਂ ਆਦਿ ਵੀ ਹਾਜ਼ਰ ਸਨ।