ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮਹਾਕੁੰਭ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਕਟੜਾ-ਪ੍ਰਯਾਗਰਾਜ ਵਿਚਕਾਰ ਤਿੰਨ ਵਿਸ਼ੇਸ਼ ਰੇਲਗੱਡੀਆਂ ਦਾ ਐਲਾਨ ਕੀਤਾ ਹੈ। ਇਹਨਾ ਵਿਚੋਂ ਪਹਿਲੀ ਰੇਲਗੱਡੀ 24 ਜਨਵਰੀ ਨੂੰ ਚੱਲੇਗੀ।
ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ ਕਿ ਰੇਲਵੇ ਅਧਿਕਾਰੀਆਂ ਨੇ ਮਹਾਕੁੰਭ ਵਿੱਚ ਹਿੱਸਾ ਲੈਣ ਲਈ ਕਟੜਾ-ਪ੍ਰਯਾਗਰਾਜ ਵਿਚਕਾਰ ਤਿੰਨ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾਈ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਵਿਸ਼ੇਸ਼ ਰੇਲਗੱਡੀ 24 ਜਨਵਰੀ 2025 ਨੂੰ ਕਟੜਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਰੇਲਵੇ ਸਟੇਸ਼ਨ ਤੋਂ ਪ੍ਰਯਾਗਰਾਜ ਲਈ ਰਵਾਨਾ ਹੋਵੇਗੀ ਅਤੇ 26 ਜਨਵਰੀ 2025 ਨੂੰ ਪ੍ਰਯਾਗਰਾਜ ਤੋਂ ਕਟੜਾ ਵਾਪਸ ਆਵੇਗੀ।