ਜਲੰਧਰ( ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਇੰਟਰਨੈਸ਼ਨਲ ਐਜੂਕੇਸ਼ਨ ਸਪੈਸ਼ਲਿਸਟ ਆਈਡੀਪੀ ਵੱਲੋਂ ਕੱਲ੍ਹ 14 ਫਰਵਰੀ ਨੂੰ ਦੁਪਹਿਰ 12:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੇ ਜਲੰਧਰ ਦਫ਼ਤਰ ਵਿਖੇ ਅੰਤਰਰਾਸ਼ਟਰੀ ਸਿੱਖਿਆ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਵਿੱਚ ਵਿਸ਼ੇਸ਼ ਤੌਰ ‘ਤੇ ਯੂ.ਕੇ ਅਤੇ ਯੂ.ਐਸ.ਏ ਦੇ ਵਿਦਿਅਕ ਮਾਹਿਰ ਮੌਕੇ ‘ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਗੇ ਅਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਕਿ ਇਨ੍ਹਾਂ ਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਸਬੰਧੀ ਨਵੇਂ ਨਿਯਮ ਕੀ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਕੰਪਨੀ ਦੇ ਮੈਨੇਜਰ ਨੇ ਦੱਸਿਆ ਕਿ ਕੱਲ੍ਹ ਮਿਤੀ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਡੀਸੀ ਦਫ਼ਤਰ ਦੇ ਸਾਹਮਣੇ ਸਥਿਤ ਜਲੰਧਰ ਦਫ਼ਤਰ ਵਿਖੇ ਅੰਤਰਰਾਸ਼ਟਰੀ ਸਿੱਖਿਆ ਮੇਲਾ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਿੱਚ ਸੈਂਕੜੇ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਮੇਲੇ ਵਿੱਚ ਵਿਸ਼ੇਸ਼ ਤੌਰ ‘ਤੇ ਯੂ.ਕੇ ਅਤੇ ਅਮਰੀਕਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ 2025 ਦੇ ਦਾਖਲੇ ਸਬੰਧੀ ਮਾਰਗਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਈਡੀਪੀ ਐਜੂਕੇਸ਼ਨਲ ਕੰਪਨੀ ਇੱਕ ਸ਼ਾਨਦਾਰ ਸੰਸਥਾ ਹੈ, ਜਿਸ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਭੇਜਿਆ ਹੈ।
ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਜਾਣਕਾਰੀ ਹਾਸਲ ਕਰਨ।