KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਜੈਵੀਰ ਸ਼ੇਰਗਿੱਲ: ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ 

ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਜੈਵੀਰ ਸ਼ੇਰਗਿੱਲ: ਮੋਦੀ ਜੀ ਨੇ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ 


ਨਵੀਂ ਦਿੱਲੀ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਆਪਣੇ ਮਾਪਿਆਂ, ਪਤਨੀ ਅਤੇ ਧੀ ਨਾਲ ਮਿਲਣ ਗਏ ਸਨ।

ਮੁਲਾਕਾਤ ਤੋਂ ਬਾਅਦ ਜੈਵੀਰ ਸ਼ੇਰਗਿੱਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਲਿਖਿਆ ਕਿ ਪਰਿਵਾਰ ਸਮੇਤ ਮੋਦੀ ਜੀ ਨਾਲ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਸੀ। ਉਨ੍ਹਾਂ ਕਿਹਾ ਕਿ ਮੋਦੀ ਜੀ ਨੇ ਪੂਰੇ ਪਰਿਵਾਰ ਨੂੰ ਬਹੁਤ ਪਿਆਰ ਅਤੇ ਸਨਮਾਨ ਦਿੱਤਾ।

ਉਨ੍ਹਾਂ ਅੱਗੇ ਲਿਖਿਆ ਕਿ ਮੋਦੀ ਜੀ ਬੱਚਿਆਂ ਨਾਲ ਮਾਸੂਮੀਅਤ ਨਾਲ, ਵੱਡਿਆਂ ਨਾਲ ਸਮਝਦਾਰੀ ਨਾਲ ਅਤੇ ਨੌਜਵਾਨ ਵਰਕਰਾਂ ਨਾਲ ਦਿਲੋਂ ਜੁੜਦੇ ਹਨ — ਜੋ ਕਿ ਬਹੁਤ ਹੀ ਪ੍ਰੇਰਣਾਦਾਇਕ ਗੱਲ ਹੈ।

ਮੋਦੀ ਜੀ ਦੀ ਸਿਧੀ ਲੀਡਰਸ਼ਿਪ ਦੀ ਸਿਫਤ ਕਰਦੇ ਹੋਏ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਹਿਨਤ ਅਤੇ ਦੂਰਦ੍ਰਿਸ਼ਟੀ ਨਾਲ ਭਾਰਤ ਦੀ ਤਕਦੀਰ ਤੇ ਤਸਵੀਰ ਬਦਲ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਦੀ ਜੀ ਨੂੰ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਨਾਲ ਪਿਆਰ ਹੈ ਜੋ ਉਨ੍ਹਾਂ ਦੇ ਹਰ ਕੰਮ ਅਤੇ ਬੋਲ ਚਾਲ ਵਿੱਚੋਂ ਝਲਕਦਾ ਹੈ।

ਸ਼ੇਰਗਿੱਲ ਨੇ ਆਖ਼ਿਰ ‘ਚ ਮੋਦੀ ਜੀ ਦੇ ਸਮੇਂ, ਸਲਾਹ ਅਤੇ ਅਸੀਸ ਲਈ ਧੰਨਵਾਦ ਕੀਤਾ। 

Leave a Reply