Kesari ePaper Header

ਤਿੰਨ ਘੰਟਿਆਂ ਲਈ ਪੰਜਾਬ ਪਰਤੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋ ਕੇ ਮੁੜ ਹਿਰਾਸਤ ਵਿੱਚ

ਤਿੰਨ ਘੰਟਿਆਂ ਲਈ ਪੰਜਾਬ ਪਰਤੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋ ਕੇ ਮੁੜ ਹਿਰਾਸਤ ਵਿੱਚ

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ — ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਪਰਤੇ। ਅਦਾਲਤ ਵੱਲੋਂ ਦਿੱਤੀ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਅਧੀਨ ਉਹ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।

ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਸੁਰੱਖਿਆ ਪ੍ਰਬੰਧਾਂ ਤਹਿਤ ਉਨ੍ਹਾਂ ਨੂੰ ਜਨਤਕ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਸੀ। ਅੰਤਿਮ ਰਸਮਾਂ ਤੋਂ ਬਾਅਦ ਉਨ੍ਹਾਂ ਨੂੰ ਮੁੜ ਪੁਲਿਸ ਹਿਰਾਸਤ ਵਿੱਚ ਲੈ ਕੇ ਡਿਬਰੂਗੜ੍ਹ ਵਾਪਸ ਭੇਜ ਦਿੱਤਾ ਗਿਆ।